ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ

ਫੈਕਟ ਸਮਾਚਾਰ ਸੇਵਾ

ਪਟਿਆਲਾ, ਅਗਸਤ 29

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਇਸ ਫਾਨੀ ਸੰਸਾਰ ਨੂੰ ਅੱਜ ਸਵੇਰੇ ਅਲਵਿਦਾ ਆਖ ਗਏ। 74 ਸਾਲਾ ਸੁਰਜੀਤ ਸਿੰਘ ਕੋਹਲੀ ਲੰਬਾ ਸਮਾਂ ਪਟਿਆਲਾ ਸ਼ਹਿਰ ਵਿਚ ਅਕਾਲੀ ਸਿਆਸਤ ਦਾ ਧੁਰਾ ਰਹੇ। ਉਨ੍ਹਾਂ ਦੇ ਵੱਡੇ ਲੜਕੇ ਅਜੀਤ ਪਾਲ ਸਿੰਘ ਕੋਹਲੀ ਵਿਧਾਇਕ ਪਟਿਆਲਾ ਸ਼ਹਿਰੀ ਅਤੇ ਗੁਰਜੀਤ ਸਿੰਘ ਕੋਹਲੀ ਸੀਨੀਅਰ ਭਾਜਪਾ ਆਗੂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਅੱਜ ਸੰਖੇਪ ਬਿਮਾਰੀ ਤੋਂ ਬਾਅਦ ਸਵਰਗਵਾਸ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਕਦੋਂ ਹੋਵੇਗਾ, ਇਸ ਬਾਰੇ ਉਨ੍ਹਾਂ ਦੇ ਬੇਟੇ ਗੁਰਜੀਤ ਸਿੰਘ ਕੋਹਲੀ ਦੇ ਵਿਦੇਸ਼ ਤੋਂ ਪਰਤਣ ਬਾਅਦ ਹੀ ਤੈਅ ਦੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *

View in English