ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਾਰਚ 14
ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੂੰ ਬੁਖਾਰ ਅਤੇ ਛਾਤੀ ‘ਚ ਦਰਦ ਦੇ ਇਲਾਜ ਲਈ ਮਹਾਰਾਸ਼ਟਰ ਦੇ ਪੁਣੇ ਸ਼ਹਿਰ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। 89 ਸਾਲਾ ਸਾਬਕਾ ਰਾਸ਼ਟਰਪਤੀ ਨੂੰ ਬੁੱਧਵਾਰ ਨੂੰ ਭਾਰਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਹਸਪਤਾਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ “ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੂੰ ਬੀਤੀ ਰਾਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਬੁਖਾਰ ਅਤੇ ਛਾਤੀ ਵਿੱਚ ਇਨਫੈਕਸ਼ਨ ਦੀ ਸ਼ਿਕਾਇਤ ਸੀ। ਉਹ ਸਿਹਤਮੰਦ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਹ ਡਾਕਟਰਾਂ ਦੀ ਸਖ਼ਤ ਨਿਗਰਾਨੀ ਵਿੱਚ ਹਨ।







