ਸਿਰਸਾ ‘ਚ ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਟਕਰਾਈ, ਬੱਚੇ ਸਮੇਤ ਪੰਜ ਦੀ ਮੌਤ

ਫੈਕਟ ਸਮਾਚਾਰ ਸੇਵਾ

ਸਿਰਸਾ , ਜਨਵਰੀ 2

ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਮਹਿਣਾਖੇੜਾ ਨੇੜੇ ਅੱਜ ਦੁਪਹਿਰ ਨੂੰ ਇੱਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਇੱਕ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਦੋ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਪਿੰਡ ਮਹਿਣਾਖੇੜਾ ਦਾ ਰਹਿਣ ਵਾਲਾ ਇੱਕ ਪਰਿਵਾਰ ਕਾਰ ਵਿੱਚ ਸਵਾਰ ਹੋ ਕੇ ਨਿੱਜੀ ਕੰਮ ਲਈ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ‘ਚ ਜ਼ਖਮੀ ਹੋਏ ਸਾਰੇ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ। ਹਸਪਤਾਲ ਪਹੁੰਚਣ ‘ਤੇ ਪੰਜ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੋ ਜ਼ਖ਼ਮੀਆਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

View in English