ਫੈਕਟ ਸਮਾਚਾਰ ਸੇਵਾ
ਰੂਪਨਗਰ, ਜੁਲਾਈ 10
ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸਿਹਤ ਸੁਵਿਧਾਵਾਂ ਦਾ ਮੁਲਾਂਕਣ ਕਰਨ ਹਿੱਤ ਰਾਜ ਪੱਧਰੀ ਟੀਮ ਵੱਲੋਂ ਜ਼ਿਲ੍ਹਾ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ।
ਇਸ ਰਾਜ ਪੱਧਰ ਤੋਂ ਆਈ ਟੀਮ ਵਿੱਚ ਡਿਪਟੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ.ਸੁਮਨ ਬਾਲੀ, ਅਸਿਸਟੈਂਟ ਡਾਇਰੈਕਟਰ ਡਾ. ਜਸਕਿਰਨਦੀਪ ਕੌਰ, ਐਮ. ਓ. ਡਾ. ਸੁਖਜੀਤ ਕੌਰ ਸ਼ਾਮਿਲ ਸਨ। ਇਸ ਦੌਰਾਨ ਟੀਮ ਵੱਲੋਂ ਜ਼ਿਲ੍ਹਾ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ। ਟੀਮ ਵੱਲੋਂ ਲੇਬਰ ਰੂਮ, ਜੱਚਾ-ਬੱਚਾ ਓ.ਪੀ.ਡੀ., ਮੈਡੀਸਿਨ ਓ.ਪੀ.ਡੀ, ਮਾਈਕਰੋਬਾਇਲੋਜੀ ਲੈਬ, ਮਲੇਰੀਆ ਲੈਬ, ਦਵਾਈਆਂ ਦੀ ਫਾਰਮੇਸੀ, ਟੀਕਾਕਰਨ ਕੇਂਦਰ, ਰਜਿਸਟਰੇਸ਼ਨ ਕਾਊਂਟਰ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਉਨ੍ਹਾਂ ਵੱਲੋਂ ਹਸਪਤਾਲ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ। ਇਸ ਉਪਰੰਤ ਟੀਮ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਨਾਲ ਸਿਹਤ ਸਕੀਮਾਂ ਦੇ ਸਬੰਧ ਵਿੱਚ ਵਿਸਤਾਰ ਸਹਿਤ ਚਰਚਾ ਕੀਤੀ ਗਈ।
ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਮਨੂੰ ਵਿੱਜ, ਸਹਾਇਕ ਸਿਵਲ ਸਰਜਨ ਡਾ.ਅੰਜੂ ਭਾਟੀਆ, ਜ਼ਿਲ੍ਹਾ ਸਿਹਤ ਅਫਸਰ ਡਾ.ਜਗਜੀਤ ਕੌਰ, ਜ਼ਿਲ੍ਹਾ ਟੀਕਾਕਰਨy ਅਫਸਰ ਡਾ. ਨਵਰੂਪ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਬਲਦੇਵ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਮੈਡਮ ਰਾਜ ਰਾਣੀ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਮੈਡਮ ਡੋਲੀ ਸਿੰਗਲਾ, ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਪ੍ਰਭਲੀਨ ਕੌਰ ਤੇ ਡਾ.ਸੋਨਾਲੀ ਵੋਹਰਾ ਵੱਖ-ਵੱਖ ਬਲਾਕਾਂ ਦੇ ਐਸ.ਐਮ.ਓ. ਸਾਹਿਬਾਨ ਅਤੇ ਸਿਵਲ ਹਸਪਤਾਲ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।







