ਫੈਕਟ ਸਮਾਚਾਰ ਸੇਵਾ
ਮੋਹਾਲੀ, ਜਨਵਰੀ 11
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਯੋਗਰਾਜ ਵਲੋਂ ਬੀਤੇ ਦਿਨ ਪੰਜਾਬ ਸਰਕਾਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਗਿਆ ਸੀ, ਜਿਸ ਨੂੰ ਅੱਜ ਪ੍ਰਵਾਨ ਕਰਦਿਆਂ ਅਗਲੇ ਹੁਕਮਾਂ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੇ ਅਹੁਦੇ ਉੱਤੇ ਕੰਮ ਕਰਦੇ ਰਹਿਣ ਲਈ ਕਿਹਾ ਗਿਆ ਸੀ।







