ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਨਵੰਬਰ 3
ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗਾਇਕ ਮਨਕਿਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਕੌਮੀ ਜਾਂਚ ਏਜੰਸੀ ਨੇ ਦਿੱਲੀ ਹੈਡਕੁਆਰਟਰ ਵਿਚ ਕਈ ਘੰਟੇ ਪੁੱਛ ਗਿੱਛ ਕੀਤੀ ਹੈ।
ਜਾਣਕਾਰੀ ਮੁਤਾਬਕ ਮਨਕਿਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਦੇ ਗੈਂਗਸਟਰ ਲਾਰੰਸ ਬਿਸ਼ਨੋਈ ਨਾਲ ਸੰਬੰਧ ਹੋਣ ਦੀਆਂ ਖਬਰਾਂ ਪਹਿਲਾਂ ਵੀ ਸਾਹਮਣੇ ਆਈਆਂ ਸਨ। ਇਹ ਵੀ ਖਬਰ ਆਈ ਸੀ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਨਕੀਰਤ ਔਲਖ ਨੂੰ ਵੀ ਧਮਕੀਆਂ ਮਿਲੀਆਂ ਹਨ। ਰਿਪੋਰਟ ਮੁਤਾਬਕ ਪੁੱਛ ਗਿੱਛ ਤੋਂ ਬਾਅਦ ਦੋਵੇਂ ਗਾਇਕਾਂ ਨੂੰ ਘਰ ਜਾਣ ਦਿੱਤਾ ਗਿਆ ਹੈ।







