ਫੈਕਟ ਸਮਾਚਾਰ ਸੇਵਾ
ਬਿਆਸ, ਜੂਨ 13
ਗੁਰਦਾਸਪੁਰ ਤੋਂ MP ਚੋਣ ਜਿੱਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ। ਉਹਨਾਂ ਆਪਣੇ ਸੋਸ਼ਲ ਮੀਡੀਆ ’ਤੇ ਤਸਵੀਰ ਪੋਸਟ ਕਰਦਿਆਂ ਲਿਖਿਆ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ।







