ਸੁਖਨਾ ਝੀਲ ’ਤੇ ਸ਼ਰਾਬ ਪੀਣ ਤੋਂ ਰੋਕਣ ’ਤੇ ਨੌਜਵਾਨ , ਪੁਲੀਸ ਨਾਲ ਝੜਪੇ

ਫ਼ੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਸਤੰਬਰ 2

ਸੁਖਨਾ ਝੀਲ ‘ਤੇ ਸ਼ਰਾਬ ਪੀ ਰਹੇ ਤਿੰਨ ਨੌਜਵਾਨਾਂ ਨੂੰ ਰੋਕਣ ’ਤੇ ਉਨ੍ਹਾਂ ਪੁਲੀਸ ਮੁਲਾਜ਼ਮ ਨਾਲ ਦੁਰਵਿਵਹਾਰ ਕੀਤਾ।

ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-3 ਦੀ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਸੁਨੀਲ ਕੁਮਾਰ, ਵਰਿੰਦਰ ਅਤੇ ਨਵੀਨ ਵਾਸੀਆਨ ਜੀਂਦ ਵਜੋਂ ਹੋਈ ਹੈ। ਇਹ ਕੇਸ ਕਾਂਸਟੇਬਲ ਅਨਿਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਤਿੰਨੋਂ ਮੁਲਜ਼ਮ ਸੁਖਨਾ ਝੀਲ ’ਤੇ ਬੈਠੇ ਸ਼ਰਾਬ ਪੀਂਦੇ ਹੋਏ ਹੰਗਾਮਾ ਕਰ ਰਹੇ ਸਨ ਜਿਨ੍ਹਾਂ ਨੂੰ ਰੋਕਣ ’ਤੇ ਉਨ੍ਹਾਂ ਪੁਲੀਸ ਨਾਲ ਦੁਰਵਿਵਹਾਰ ਕੀਤਾ ਅਤੇ ਹੱਥੋਪਾਈ ਕਰਨ ਦੀ ਕੋਸ਼ਿਸ਼ ਕੀਤੀ। ਥਾਣਾ ਸੈਕਟਰ-3 ਦੀ ਪੁਲੀਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

View in English