ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ ,ਫਰਵਰੀ 5
ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਜ਼ਮਾਨਤ ਹੁਕਮਾਂ ਵਿੱਚ ਸੋਧ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। ਉਨ੍ਹਾਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਹੈ ਕਿ ਉਸ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਉਸ ਨੂੰ ਕੈਨੇਡਾ ਵਿੱਚ ਲੁਕੇ ਗੈਂਗਸਟਰ ਅਰਸ਼ ਡੱਲਾ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਸ ਨੇ ਆਪਣਾ ਲਾਇਸੈਂਸੀ ਹਥਿਆਰ ਜਮ੍ਹਾ ਕਰਵਾ ਦਿੱਤਾ ਹੈ ਪਰ ਉਸ ਨੂੰ ਆਪਣੀ ਜਾਨ ਦਾ ਡਰ ਹੈ। ਅਜਿਹੇ ‘ਚ ਉਨ੍ਹਾਂ ਦੀ ਸਵੈ-ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਉਨ੍ਹਾਂ ਦੇ ਹਥਿਆਰ ਵਾਪਸ ਕੀਤੇ ਜਾਣੇ ਚਾਹੀਦੇ ਹਨ।
ਹਾਈਕੋਰਟ ਨੇ ਇਸ ਮਾਮਲੇ ਵਿੱਚ ਸਾਰੀਆਂ ਧਿਰਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 14 ਫਰਵਰੀ ਨੂੰ ਤੈਅ ਕੀਤੀ ਗਈ ਹੈ।







