ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਇੱਕ ਹੋਰ ਮਾਮਲਾ ਦਰਜ

ਫੈਕਟ ਸਮਾਚਾਰ ਸੇਵਾ

ਕਪੂਰਥਲਾ , ਜਨਵਰੀ 4

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਭਾਵੇਂ ਐੱਨਡੀਪੀਐੱਸ ਐਕਟ ਦੇ ਮਾਮਲੇ ਵਿੱਚ ਹਾਈਕੋਰਟ ਤੋਂ ਜਮਾਨਤ ਮਿਲ ਗਈ ਹੈ ਪਰ ਇਸ ਦੇ ਬਾਵਜੂਦ ਵੀ ਖਹਿਰਾ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਸੁਖਪਾਲ ਖਹਿਰਾ ਦੇ ਖ਼ਿਲਾਫ਼ ਕਪੂਰਥਲਾ ਦੇ ਥਾਣਾ ਸੁਭਾਨਪੁਰ ਵਿੱਚ ਇੱਕ ਹੋਰ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਇਸ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵੱਲੋਂ ਅੱਜ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *

View in English