ਫੈਕਟ ਸਮਾਚਾਰ ਸੇਵਾ
ਜਲਾਲਾਬਾਦ, ਅਕਤੂਬਰ 10
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਕੇਸ ਮਾਮਲੇ ’ਚ 14 ਦਿਨਾਂ ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਜਲਾਲਾਬਾਦ ਪੁਲਿਸ ਵਲੋਂ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਖਪਾਲ ਖਹਿਰਾ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ ਅਤੇ ਹੁਣ 12 ਅਕਤੂਬਰ ਤੋਂ ਉਨ੍ਹਾਂ ਦੀ ਅਦਾਲਤ ਵਿਚ ਮੁੜ ਪੇਸ਼ੀ ਹੋਵੇਗੀ।
ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਪਿਛਲੇ ਦਿਨੀਂ ਪੁਲਿਸ ਵਲੋਂ ਇਕ ਪੁਰਾਣੇ ਡਰੱਗ ਕੇਸ ਵਿਚ ਗਿ੍ਰਫ਼ਤਾਰ ਕੀਤਾ ਗਿਆ ਹੈ।







