ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਗਸਤ 11
ਸੁਤੰਤਰਤਾ ਦਿਵਸ 2023 ਦੇ ਜਸ਼ਨਾਂ ਤੋਂ ਪਹਿਲਾਂ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਅੱਜ ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋਏ। ਇਹ ਤਿਰੰਗਾ ਯਾਤਰਾ ਪ੍ਰਗਤੀ ਮੈਦਾਨ ਤੋਂ ਕਰਤਵਯ ਮਾਰਗ ਤੱਕ ਕੱਢੀ ਗਈ। ਦਿੱਲੀ ਦੇ ਪ੍ਰਗਤੀ ਮੈਦਾਨ ਤੋਂ ‘ਹਰ ਘਰ ਤਿਰੰਗਾ’ ਬਾਈਕ ਰੈਲੀ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰੈਲੀ ਵਿੱਚ ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ, ਅਨੁਰਾਗ ਠਾਕੁਰ ਅਤੇ ਸ਼ੋਭਾ ਕਰੰਦਲਾਜੇ ਵੀ ਸ਼ਾਮਲ ਹੋਏ। ਸੱਭਿਆਚਾਰਕ ਮੰਤਰਾਲੇ ਨੇ ਕਿਹਾ ਕਿ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ (ਏਕੇਏਐਮ) ਦੇ ਤਹਿਤ 13 ਤੋਂ 15 ਅਗਸਤ ਤੱਕ ਦੇਸ਼ ਭਰ ਵਿੱਚ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਵੇਗੀ।







