ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਜੁਲਾਈ 6
ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਸੁਨੀਲ ਜਾਖੜ ਦੇ ਨਾਲ-ਨਾਲ ਭਾਜਪਾ ਪੰਜਾਬ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਵਾਸਲੂ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਅਤੇ ਸੂਬਾਈ ਲੀਡਰਸ਼ਿਪ ਸਮੇਤ ਕਈ ਸੀਨੀਅਰ ਆਗੂ ਵੀ ਮੌਜੂਦ ਹਨ।
ਸੁਨੀਲ ਜਾਖੜ ਦਾ ਸਵਾਗਤ ਕਰਨ ਲਈ ਭਾਜਪਾ ਆਗੂ ਗੁਰੂ ਰਾਮਦਾਸ ਇੰਟਰਨੈਸ਼ਨਲ ਦੇ ਬਾਹਰ ਪਹੁੰਚੇ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਜਾਖੜ ਸ੍ਰੀ ਦੁਰਗਿਆਣਾ ਮੰਦਿਰ ਅਤੇ ਸ੍ਰੀ ਵਾਲਮੀਕਿ ਮੰਦਿਰ ਦੇ ਦਰਸ਼ਨ ਕਰਨਗੇ।







