ਸੁਪਰੀਮ ਕੋਰਟ ਨੇ ‘ਆਪ’ ਦਿੱਤੀ ਰਾਹਤ, ਦਫਤਰ ਖਾਲੀ ਕਰਨ ਦੀ ਸਮਾਂ ਸੀਮਾ ਵਧਾਈ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜੂਨ 10

ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ ਰਾਹਤ ਦਿੰਦੇ ਹੋਏ ਰਾਉਸ ਐਵੇਨਿਊ ਸਥਿਤ ਪਾਰਟੀ ਦਫ਼ਤਰ ਨੂੰ ਖਾਲੀ ਕਰਨ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹੁਣ ਪਾਰਟੀ ਨੂੰ 10 ਅਗਸਤ ਤੱਕ ਪਾਰਟੀ ਦਫ਼ਤਰ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ 15 ਜੂਨ ਤੱਕ ਦਫ਼ਤਰ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਡੈੱਡਲਾਈਨ ਖਤਮ ਹੋਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ ਸੀ।

Leave a Reply

Your email address will not be published. Required fields are marked *

View in English