ਸੁਪਰੀਮ ਕੋਰਟ ਵਲੋਂ ਬਰਖ਼ਾਸਤ ਸਾਬਕਾ SSP ਰਾਜਜੀਤ ਹੁੰਦਲ ਨੂੰ ਵੱਡੀ ਰਾਹਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਕਤੂਬਰ 6

ਡਰੱਗ ਰੈਕੇਟ ਕੇਸ ‘ਚ ਬਰਖ਼ਾਸਤ ਸਾਬਕਾ ਐੱਸਐੱਸਪੀ ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਡਰੱਗ ਮਾਮਲੇ ‘ਚ ਸੁਪਰੀਮ ਕੋਰਟ ਨੇ ਉਨ੍ਹਾਂ ਵੱਲੋਂ ਦਾਇਰ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਹਾਈਕੋਰਟ ਨੇ ਅਗਸਤ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਉਨ੍ਹਾਂ ਵੱਲੋਂ ਕਪਿਲ ਸਿੱਬਲ ਤੇ ਪੰਜਾਬ ਸਰਕਾਰ ਵੱਲੋਂ ਅਭਿਸ਼ੇਕ ਮਨੂ ਸਿੰਘਵੀ ਕੋਰਟ ‘ਚ ਪੇਸ਼ ਹੋਏ। ਸੁਪਰੀਮ ਕੋਰਟ ਨੇ ਰਾਜਜੀਤ ਨੂੰ ਰੋਜ਼ਾਨਾ IO ਕੋਲ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਰਾਜਜੀਤ ਸਿੰਘ ਹੁੰਦਲ ਫਰਾਰ ਹਨ ਤੇ ਮੁਹਾਲੀ ਵਿਸ਼ੇਸ਼ ਕੋਰਟ ਨੇ ਉਨ੍ਹਾਂ ਨੂੰ ਭਗੌੜਾ ਐਲਾਨਿਆ ਹੋਇਆ ਹੈ।

Leave a Reply

Your email address will not be published. Required fields are marked *

View in English