ਸੋਨੀਪਤ ‘ਚ ਸਕੂਲ ਜਾ ਰਹੀ ਬੱਚੀ ਨੂੰ ਕਾਰ ਨੇ ਕੁਚਲਿਆ, ਹਸਪਤਾਲ ‘ਚ ਇਲਾਜ ਦੌਰਾਨ ਹੋਈ ਮੌਤ

ਫੈਕਟ ਸਮਾਚਾਰ ਸੇਵਾ

ਸੋਨੀਪਤ , ਅਕਤੂਬਰ 20

ਹਰਿਆਣਾ ਦੇ ਸੋਨੀਪਤ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਪ੍ਰਗਤੀ ਨਗਰ ਵਿੱਚ ਗਲੀ ਨੰਬਰ-3 ਦੇ ਸਾਹਮਣੇ ਕਾਰ ਦੀ ਲਪੇਟ ਵਿੱਚ ਆਉਣ ਨਾਲ ਦੂਜੀ ਜਮਾਤ ਦੀ ਵਿਦਿਆਰਥਣ ਦੀ ਮੌਤ ਹੋ ਗਈ। ਉਹ ਸਵੇਰੇ ਸਕੂਲ ਜਾਣ ਲਈ ਘਰੋਂ ਨਿਕਲੀ ਸੀ। ਹਾਦਸੇ ਤੋਂ ਬਾਅਦ ਜ਼ਖਮੀ ਹੋਣ ‘ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸੂਚਨਾ ਦੇ ਬਾਅਦ ਪਹੁੰਚੀ ਸਿਟੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ’ਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਵਾਰਡ-5 ਈਦਗਾਹ ਕਲੋਨੀ ਦੇ ਵਸਨੀਕ ਮੂਸਾ ਨੇ ਥਾਣਾ ਸਿਟੀ ਪੁਲੀਸ ਨੂੰ ਦੱਸਿਆ ਕਿ ਉਸ ਦੀ ਲੜਕੀ ਇਕਰਾ ਪੁਲੀਸ ਲਾਈਨ ਸਥਿਤ ਸਰਕਾਰੀ ਸਕੂਲ ਵਿੱਚ ਦੂਜੀ ਜਮਾਤ ਦੀ ਵਿਦਿਆਰਥਣ ਸੀ। ਉਹ ਅੱਜ ਸਵੇਰੇ ਸਕੂਲ ਜਾਣ ਲਈ ਘਰੋਂ ਨਿਕਲੀ ਸੀ। ਜਦੋਂ ਉਹ ਪ੍ਰਗਤੀ ਨਗਰ ਦੀ ਗਲੀ ਨੰਬਰ-3 ਦੇ ਸਾਹਮਣੇ ਪਹੁੰਚੀ ਤਾਂ ਇਸ ਦੌਰਾਨ ਗਲੀ ਤੋਂ ਇਕ ਡਰਾਈਵਰ ਲਾਪਰਵਾਹੀ ਨਾਲ ਕਾਰ ਚਲਾ ਰਿਹਾ ਸੀ ਅਤੇ ਉਸ ਦੀ ਲੜਕੀ ਨੂੰ ਟੱਕਰ ਮਾਰ ਦਿੱਤੀ।

ਇਸ ਹਾਦਸੇ ‘ਚ ਉਸ ਦੀ ਬੇਟੀ ਗੰਭੀਰ ਜ਼ਖਮੀ ਹੋ ਗਈ। ਇਸ ਦੌਰਾਨ ਉੱਥੋਂ ਲੰਘ ਰਹੇ ਉਸ ਦੇ ਭਤੀਜੇ ਤਾਹਿਰ ਨੇ ਤੁਰੰਤ ਇਕਰਾ ਨੂੰ ਜਨਰਲ ਹਸਪਤਾਲ ਪਹੁੰਚਾਇਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਥਾਣਾ ਸਿਟੀ ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਪੁਲੀਸ ਨੇ ਮੂਸਾ ਦੇ ਬਿਆਨਾਂ ’ਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *

View in English