ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਭਾਰੀ ਆਮਦ ਨੂੰ ਵੇਖਦਿਆਂ ਪ੍ਰਸ਼ਾਸਨ ਵਲੋਂ ਤਿਆਰੀਆਂ

ਫੈਕਟ ਸਮਾਚਾਰ ਸੇਵਾ

ਬਟਾਲਾ, ਅਕਤੂਬਰ 31

ਸ੍ਰੀ ਅਚਲੇਸ਼ਵਰ ਧਾਮ ਵਿਖੇ ਨੌਵੀਂ ਦੇ ਦੱਸਵੀਂ ( 02 ਤੇ 03 ਨਵੰਬਰ) ਵਾਲੇ ਦਿਨ ਵਿਖੇ ਸੰਗਤਾਂ ਦੀ ਭਾਰੀ ਆਮਦ ਨੂੰ ਵੇਖਦਿਆਂ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀ ਹੈ ਅਤੇ ਸ੍ਰੀ ਅਚਲੇਸ਼ਵਰ ਧਾਮ ਵਿਖੇ ਸਫਾਈ ਅਤੇ ਆਵਾਜਾਈ ਆਦਿ ਨੂੰ ਮੁੱਖ ਰੱਖਦਿਆਂ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਇਹ ਜਾਣਕਾਰੀ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰਨਗਰ ਨਿਗਮ ਬਟਾਲਾ ਨੇ ਦਿੱਤੀ।

ਉਨਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਵੱਖ-ਵੱਖ ਵਿਭਾਗਾਂ ਜਿਵੇਂ ਪੁਲਿਸ, ਸਿਹਤ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਵਾਟਰ ਸਪਲਾਈ, ਪੀ.ਡਬਲਿਊ.ਡੀ, ਟਰਾਂਸਪੋਰਟ, ਫਾਇਰ ਵਿਭਾਗ ਤੇ ਪਾਵਰਕਾਮ ਆਦਿ ਦੇ ਅਧਿਕਾਰੀਆਂ ਨੂੰ ਸ੍ਰੀ ਅਚਲੇਸ਼ਵਰ ਧਾਮ ਵਿਖੇ ਲੋੜੀਦੇ ਸਾਰੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਕੋਈ ਕਮੀਂ ਨਹੀਂ ਰਹਿਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਸ੍ਰੀ ਅਚਲੇਸ਼ਵਰ ਧਾਮ ਵਿਖੇ ਦੇਸ਼-ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ, ਇਸ ਲਈ ਲੋੜੀਦੇ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ।

ਐਸ.ਡੀ.ਐਮ ਬਟਾਲਾ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਬਟਾਲਾ ਵਿਖੇ ਸ੍ਰੀ ਅਚਲੇਸ਼ਵਰ ਧਾਮ ਵਿਖੇ ਸਾਫ-ਸ਼ਫਾਈ, ਪਾਰਕਿੰਗ ਸਮੇਤ ਲੋੜੀਦੇ ਸਾਰੀਆਂ ਥਾਵਾਂ ’ਤੇ ਕਰਮਚਾਰੀਆਂ ਵਲੋਂ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਨੌਂਵੀਂ ਵਾਲੇ ਦਿਨ 2 ਨਵੰਬਰ ਨੂੰ ਉੱਪ ਮੰਡਲ, ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰੰਤੂ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Leave a Reply

Your email address will not be published. Required fields are marked *

View in English