ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤੀ ਔਰਤ ਕੋਲੋਂ ਮਿਲੀ 12000 ਦੀ ਪਾਕਿਸਤਾਨੀ ਕਰੰਸੀ

ਫੈਕਟ ਸਮਾਚਾਰ ਸੇਵਾ

ਡੇਰਾ ਬਾਬਾ ਨਾਨਕ , ਮਈ 27

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤੀ ਇਕ ਔਰਤ ਕੋਲੋਂ ਬੀਐਸਐਫ ਨੇ 12,000 ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ। ਜਿਸ ਤੋਂ ਬਾਅਦ ਬੀਐਸਐਫ ਨੇ ਕਾਰਵਾਈ ਕਰਦੇ ਹੋਏ ਮਹਿਲਾ ਨੂੰ ਹਿਰਾਸਤ ਵਿੱਚ ਲੈ ਕੇ ਕਸਟਮ ਵਿਭਾਗ ਦੇ ਹਵਾਲੇ ਕਰ ਦਿੱਤਾ। ਕਸਟਮ ਵਿਭਾਗ ਵੱਲੋਂ ਬੀਤੀ ਦੇਰ ਰਾਤ ਤੱਕ ਮਹਿਲਾ ਤੋਂ ਪੁੱਛਗਿੱਛ ਕੀਤੀ ਗਈ ਅਤੇ ਔਰਤ ਵੱਲੋਂ ਕਰੰਸੀ ਸਬੰਧੀ ਸਹੀ ਜਾਣਕਾਰੀ ਦੇਣ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਥਾਣਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਮਪੁਰਾ ਦੀ ਰਹਿਣ ਵਾਲੀ ਔਰਤ ਤਰਸੇਮ ਰਾਣੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਗਈ ਸੀ, ਪਰ ਜਦੋਂ ਉਹ ਭਾਰਤ ਪਰਤੀ ਤਾਂ ਚੈਕਿੰਗ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਕਰੰਸੀ ‘ਚ 12 ਹਜ਼ਾਰ ਰੁਪਏ ਬਰਾਮਦ ਕੀਤੇ। ਬੀਐਸਐਫ ਨੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਕਸਟਮ ਵਿਭਾਗ ਦੇ ਹਵਾਲੇ ਕਰ ਦਿੱਤਾ। ਕਸਟਮ ਵਿਭਾਗ ਵੱਲੋਂ ਦੇਰ ਰਾਤ ਤੱਕ ਮਹਿਲਾ ਤੋਂ ਪੁੱਛਗਿੱਛ ਕੀਤੀ ਗਈ।

ਪੁੱਛਗਿੱਛ ਦੌਰਾਨ ਔਰਤ ਨੇ ਦੱਸਿਆ ਕਿ ਉਸ ਦੀ ਮਾਸੀ ਦਾ ਲੜਕਾ ਪਾਕਿਸਤਾਨ ਰਹਿੰਦਾ ਹੈ ਜਿਸ ਨੂੰ ਉਹ ਗੁਰਦੁਆਰਾ ਸਾਹਿਬ ਵਿਚ ਮਿਲਿਆ। ਉਸ ਨੇ ਉਸ ਨੂੰ ਉਕਤ 12 ਹਜ਼ਾਰ ਰੁਪਏ ਦਿੱਤੇ ਸਨ। ਕਸਟਮ ਵਿਭਾਗ ਦੀ ਜਾਂਚ ਵਿਚ ਔਰਤ ਸਹੀ ਪਾਈ ਗਈ ਜਿਸ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ।

Leave a Reply

Your email address will not be published. Required fields are marked *

View in English