ਸ੍ਰੀ ਕੇਸਗੜ੍ਹ ਸਾਹਿਬ ‘ਚ ਸੁਖਬੀਰ ਬਾਦਲ ਨੇ ਕੀਤੀ ਭਾਂਡੇ ਮਾਂਜਣ ਦੀ ਸੇਵਾ

ਫੈਕਟ ਸਮਾਚਾਰ ਸੇਵਾ

ਸ੍ਰੀ ਅਨੰਦਪੁਰ ਸਾਹਿਬ , ਦਸੰਬਰ 5

ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਸਜ਼ਾ ਦੇ ਰੂਪ ਵਿੱਚ ਸੇਵਾ ਨਿਭਾਉਣ ਲਈ ਸੁਖਬੀਰ ਸਿੰਘ ਬਾਦਲ ਅੱਜ ਠੀਕ 8:50 ਤੇ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਪਹੁੰਚ ਗਏ। ਚੱਪੇ-ਚੱਪੇ ‘ਤੇ ਤਾਇਨਾਤ ਪੁਲਿਸ , ਚਿੱਟ ਕੱਪੜੀਆ, ਲੇਡੀ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਰਿੰਗ ਘੇਰਾ ਬਣਾ ਕੇ ਗੱਡੀ ਤੋਂ ਤਖਤ ਕੇਸਗੜ ਸਾਹਿਬ ਵਿਖੇ ਪਹੁੰਚਾਇਆ ਗਿਆ। ਬਾਦਲ ਨੇ ਆਪਣੇ ਗਲ਼ੇ ਵਿੱਚ ਤਖਤੀ ਪਾਈ ਹੋਈ ਸੀ ਤੇ ਵ੍ਹੀਲ ਚੇਅਰ ‘ਤੇ ਉਹਨਾਂ ਨੂੰ ਗੱਡੀ ਤੋਂ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਪਹੁੰਚਾਇਆ ਗਿਆ। ਇਸ ਮੌਕੇ ਸਮੁੱਚੀ ਅਕਾਲੀ ਲੀਡਰਸ਼ਿਪ ਵੀ ਹਾਜ਼ਰ ਸੀ।

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹਿਰੇਦਾਰੀ ਕਰਨ ਅਤੇ ਕੀਰਤਨ ਸੁਣਨ ਦੀ ਸੇਵਾ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਭਾਂਡੇ ਮਾਂਜਣ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਉਹਨਾਂ ਦੇ ਨਾਲ ਜਿੱਥੇ ਹਰਸਿਮਰਤ ਕੌਰ ਬਾਦਲ ਮੌਜੂਦ ਸਨ। ਉੱਥੇ ਅਕਾਲੀ ਲੀਡਰਸ਼ਿਪ ਪਰਮਜੀਤ ਸਿੰਘ ਸਰਨਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੁਮੇਰ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਣ ਉਪਰੰਤ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਦੁਆਰ ਤੇ ਹੱਥ ਵਿੱਚ ਬਰਸ਼ਾ ਫੜ ਕੇ ਸੇਵਾਦਾਰ ਦੀ ਡਿਊਟੀ ਨਿਭਾਈ। ਇੱਕ ਘੰਟਾ ਸੇਵਾਦਾਰ ਦੀ ਡਿਊਟੀ ਨਿਭਾਉਣ ਉਪਰੰਤ ਉਹਨਾਂ ਵੱਲੋਂ ਇੱਕ ਘੰਟਾ ਗੁਰਬਾਣੀ ਕੀਰਤਨ ਸੁਣਿਆ ਅਤੇ ਉਸ ਉਪਰੰਤ ਇੱਕ ਘੰਟੇ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿਖੇ ਪੁੱਜ ਕੇ ਜੂਠੇ ਬਰਤਨ ਮਾਂਜਣ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਬੰਟੀ ਰੁਮਾਣਾ, ਅਰਸ਼ਦੀਪ ਸਿੰਘ ਕਲੇਰ, ਭਾਈ ਅਮਰਜੀਤ ਸਿੰਘ ਚਾਵਲਾ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਗੁਰਪ੍ਰੀਤ ਸਿੰਘ ਝੱਬਰ ਤੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਮੌਜੂਦ ਸਨ।

Leave a Reply

Your email address will not be published. Required fields are marked *

View in English