ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਅਪ੍ਰੈਲ 7
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਜਲੌਅ ਸਜਾਏ ਗਏ। ਇਸ ਦੌਰਾਨ ਗੁਰੂ ਘਰ ਦੀਆਂ ਬੇਸ਼ਕੀਮਤੀ ਅਤੇ ਇਤਿਹਾਸਿਕ ਵਸਤੂਆਂ ਸੰਗਤਾਂ ਦੇ ਦਰਸ਼ਨਾਂ ਲਈ ਰੱਖੀਆਂ ਗਈਆਂ ਹਨ। ਅੱਜ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੀਆਂ ਹਨ।
ਇਸੇ ਦੌਰਾਨ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਅੱਜ ਗੁਰਮਤਿ ਦੀਵਾਨ ਸਜਾਏ ਜਾ ਰਹੇ ਹਨ।







