ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਜੂਨ 23
ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਲੜਕੀ ਖ਼ਿਲਾਫ਼ ਥਾਣਾ ਕੋਤਵਾਲੀ ਦੀ ਪੁਲੀਸ ਨੇ ਬੇਅਦਬੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਥਾਣਾ ਇੰਚਾਰਜ ਇੰਸਪੈਕਟਰ ਹਰਸੰਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਜਗ੍ਹਾ ‘ਤੇ ਬੈਠ ਕੇ ਯੋਗਾ ਕੀਤਾ ਗਿਆ, ਉਸ ਦਾ ਵੀ ਨਿਰੀਖਣ ਕੀਤਾ ਜਾ ਰਿਹਾ ਹੈ। ਉਸ ਥਾਂ ‘ਤੇ ਤਾਇਨਾਤ ਟਾਸਕ ਫੋਰਸ ਦੇ ਸੁਰੱਖਿਆ ਕਰਮਚਾਰੀਆਂ ਨਾਲ ਵੀ ਗੱਲ ਕੀਤੀ ਜਾ ਰਹੀ ਹੈ ਕਿ ਉਹ ਘਟਨਾ ਵਾਲੇ ਦਿਨ ਅਤੇ ਸਮੇਂ ਕਿੱਥੇ ਮੌਜੂਦ ਸਨ।







