ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਅਕਤੂਬਰ 11
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਬੰਦ ਹੋ ਗਏ। ਇਸ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਖਆਸਣ ਹਾਲ ਵਿਖੇ ਸੁਸ਼ੋਭਿਤ ਕੀਤੇ ਗਏ। ਇਸ ਦੌਰਾਨ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਕਿਵਾੜ ਬੰਦ ਹੋਣ ਨਾਲ ਹੁਣ ਸ੍ਰੀ ਹੇਮਕੁੰਟ ਸਾਹਿਬ ਜੀ ਦੀ 2023 ਦੀ ਸਲਾਨਾ ਯਾਤਰਾ ਸਮਾਪਤ ਹੋ ਗਈ ਹੈ।







