ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜੂਨ 26
ਮਹਿਲਾ ਭਲਵਾਨਾਂ ਵੱਲੋਂ ਲਾਏ ਦੋਸ਼ਾਂ ਦੇ ਮਾਮਲੇ ਵਿਚ ਸਾਬਕਾ WFI ਮੁਖੀ ਬ੍ਰਿਜਭੂਸ਼ਣ ਸ਼ਰਨ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਅਦਾਲਤ ਵਿਚ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਭਲਵਾਨਾਂ ਵੱਲੋਂ ਸੜਕ ’ਤੇ ਧਰਨਾ ਖਤਮ ਕਰਨ ਦੀ ਗੱਲ ‘ਤੇ ਕਿਹਾ ਕਿ ਮਾਮਲਾ ਅਦਾਲਤ ਵਿਚ ਹੈ ਤੇ ਅਦਾਲਤ ਆਪਣਾ ਕੰਮ ਕਰੇਗੀ।
ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਮੇਰੇ ਕੋਲ ਕੋਈ ਟਿੱਪਣੀ ਨਹੀਂ ਹੈ, ਹੁਣ ਮਾਮਲਾ ਅਦਾਲਤ ਵਿਚ ਹੈ ਅਤੇ ਅਦਾਲਤ ਆਪਣਾ ਕੰਮ ਕਰੇਗੀ। ਜ਼ਿਕਰਯੋਗ ਹੈ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੁੜ ਸੜਕਾਂ ‘ਤੇ ਉਤਰਨ ਦੀ ਚਿਤਾਵਨੀ ਦੇਣ ਤੋਂ ਇਕ ਦਿਨ ਬਾਅਦ ਪ੍ਰਦਰਸ਼ਨਕਾਰੀ ਭਲਵਾਨਾਂ ਨੇ ਐਲਾਨ ਕੀਤਾ ਕਿ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਲੜਾਈ ਹੁਣ ਅਦਾਲਤ ‘ਚ ਹੀ ਲੜੀ ਜਾਵੇਗੀ, ਨਾ ਕਿ ਸੜਕਾਂ ‘ਤੇ।







