ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਦਸੰਬਰ 11
ਸੰਜੇ ਮਲਹੋਤਰਾ ਨੂੰ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਉਹ ਕੇਂਦਰੀ ਬੈਂਕ ਦੇ 26ਵੇਂ ਗਵਰਨਰ ਬਣ ਗਏ ਹਨ। ਉਨ੍ਹਾਂ ਨੇ ਅੱਜ ਤੋਂ ਕੇਂਦਰੀ ਬੈਂਕ ਦੇ ਗਵਰਨਰ ਦੀ ਕਮਾਨ ਸੰਭਾਲ ਲਈ ਹੈ।
ਭਾਰਤੀ ਰਿਜ਼ਰਵ ਬੈਂਕ ਨੇ ਬਿਆਨ ਵਿੱਚ ਕਿਹਾ ਕਿ ਸੰਜੇ ਮਲਹੋਤਰਾ ਤਿੰਨ ਸਾਲਾਂ ਲਈ ਆਰਬੀਆਈ ਗਵਰਨਰ ਦਾ ਚਾਰਜ ਸੰਭਾਲਣਗੇ। ਜ਼ਿਕਰਯੋਗ ਹੈ ਕਿ ਸੰਜੇ ਮਲਹੋਤਰਾ ਨੇ ਸਾਬਕਾ ਗਵਰਨਰ ਸ਼ਕਤੀਕਾਂਤ ਦਾਸ ਦੀ ਥਾਂ ਲਈ ਹੈ। ਸ਼ਕਤੀਕਾਂਤ ਦਾਸ ਨੇ ਛੇ ਸਾਲ ਦੇ ਕਾਰਜਕਾਲ ਤੋਂ ਬਾਅਦ ਅਹੁਦੇ ਤੋਂ ਅਸਤੀਫਾ ਦੇ ਦਿੱਤਾ।







