ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਨਵੰਬਰ 26
ਸੰਵਿਧਾਨ ਦਿਵਸ ਮੌਕੇ ਰਾਹੁਲ ਗਾਂਧੀ ਨੇ ਤਾਲਕਟੋਰਾ ਸਟੇਡੀਅਮ ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਹ ਪ੍ਰੋਗਰਾਮ ਕਾਂਗਰਸ ਪਾਰਟੀ ਵੱਲੋਂ ਕਰਵਾਇਆ ਗਿਆ ਸੀ। ਹਾਲਾਂਕਿ ਰਾਹੁਲ ਗਾਂਧੀ ਨੇ ਜਿਵੇਂ ਹੀ ਬੋਲਣਾ ਸ਼ੁਰੂ ਕੀਤਾ, ਉਨ੍ਹਾਂ ਦਾ ਮਾਈਕ ਬੰਦ ਹੋ ਗਿਆ। ਜਿਸ ਤੋਂ ਬਾਅਦ ਪਾਰਟੀ ਆਗੂਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਕਈ ਵਾਰ ਸੰਸਦ ‘ਚ ਆਪਣਾ ਮਾਈਕ ਬੰਦ ਕਰਨ ਦਾ ਦੋਸ਼ ਲਗਾ ਚੁੱਕੇ ਹਨ। ਹੁਣ ਰਾਹੁਲ ਗਾਂਧੀ ਵੀ ਆਪਣੀ ਹੀ ਪਾਰਟੀ ਦੇ ਪ੍ਰੋਗਰਾਮ ‘ਚ ਮਾਈਕ ਬੰਦ ਹੋਣ ‘ਤੇ ਮੁਸਕਰਾਉਂਦੇ ਨਜ਼ਰ ਆਏ।
ਰਾਹੁਲ ਗਾਂਧੀ ਨੇ ਮਾਈਕ ਚਾਲੂ ਹੋਣ ਤੋਂ ਬਾਅਦ ਜਦੋਂ ਦੁਬਾਰਾ ਬੋਲਣਾ ਸ਼ੁਰੂ ਕੀਤਾ ਤਾਂ ਉਨ੍ਹਾਂ ਕਿਹਾ ਕਿ ਜੋ ਵੀ ਇਸ ਦੇਸ਼ ਵਿੱਚ ਦਲਿਤਾਂ ਅਤੇ ਪਛੜੇ ਲੋਕਾਂ ਦੀ ਗੱਲ ਕਰਦਾ ਹੈ, ਉਸ ਦਾ ਮਾਈਕ ਇਸੇ ਤਰ੍ਹਾਂ ਬੰਦ ਹੋ ਜਾਂਦਾ ਹੈ। ਪ੍ਰੋਗਰਾਮ ਦੌਰਾਨ ਰਾਹੁਲ ਗਾਂਧੀ ਨੇ ਜਾਤੀ ਜਨਗਣਨਾ ਦੀ ਮੰਗ ਨੂੰ ਮੁੜ ਦੁਹਰਾਇਆ।







