ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜੁਲਾਈ 16
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਲਾਨ ਕੀਤਾ ਹੈ ਕਿ ਭਲਕੇ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਰਕਾਰੀ ਸਕੂਲ ਖੁੱਲ੍ਹਣਗੇ ਪਰ ਨਾਲ ਹੀ ਜਿਹੜੇ ਇਲਾਕੇ ਹਾਲੇ ਹੜ੍ਹਾਂ ਦੇ ਪ੍ਰਭਾਵ ਹੇਠ ਹਨ ਅਤੇ ਸਕੂਲਾਂ ਵਿਚ ਪਾਣੀ ਖੜ੍ਹਾ ਹੈ ਤਾਂ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਛੁੱਟੀ ਦਾ ਐਲਾਨ ਕਰਨਗੇ।
ਕੱਲ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ।
— Harjot Singh Bains (@harjotbains) July 16, 2023
ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ…







