ਹਰਜੋਤ ਬੈਂਸ ਵਲੋਂ PSTET ਪੇਪਰ ‘ਚ ਉੱਤਰ ਲੀਕ ਮਾਮਲੇ ‘ਚ ਜਾਂਚ ਦੇ ਹੁਕਮ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਾਰਚ 13

ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਵਲੋਂ PSTET ਪੇਪਰ ਵਿਚ ਉੱਤਰ ਲੀਕ ਮਾਮਲੇ ਵਿਚ ਜਾਂਚ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੀ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ, A++ NAAC ਗ੍ਰੇਡ ਯਾਨੀ GNDU ਵਾਲੀ ਤੀਜੀ ਧਿਰ ਵਲੋਂ ਆਯੋਜਿਤ PSTET ਪ੍ਰੀਖਿਆ ਨੂੰ ਦੇਖਣ ਲਈ ਇੱਕ ਪ੍ਰਿੰਸੀਪਲ ਸੈਕਟਰੀ ਪੱਧਰ ਦੀ ਜਾਂਚ ਦਾ ਆਦੇਸ਼ ਦਿੱਤਾ ਗਿਆ ਹੈ। ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ‘ਤੇ ਅਪਰਾਧਿਕ ਲਾਪਰਵਾਹੀ ਲਈ ਮੁਕੱਦਮਾ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ GNDU ਨੇ ਅਫਸੋਸ ਪ੍ਰਗਟਾਇਆ ਹੈ ਅਤੇ ਬਿਨਾਂ ਕਿਸੇ ਫੀਸ ਦੇ ਇਮਤਿਹਾਨ ਵਲੋਂ ਆਯੋਜਿਤ ਕਰੇਗਾ।

Leave a Reply

Your email address will not be published. Required fields are marked *

View in English