ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਸਤੰਬਰ 4
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕਿਹਾ ਕਿ ਜਿਨ੍ਹਾਂ ਵਿਧਾਨ ਸਭਾ ਹਲਕਿਆਂ ਵਿਚ ਨੇੜਲੇ ਭਵਿੱਖ ਵਿਚ ਜ਼ਿਮਨੀ ਚੋਣਾਂ ਹੋਣੀਆਂ ਹਨ, ਵਿਚ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਚੋਣ ਪ੍ਰਚਾਰ ਇੰਚਾਰਜ ਹੋਣਗੇ।
ਇਸੇ ਤਰ੍ਹਾਂ ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆ ਬਰਨਾਲਾ ਸ਼ਹਿਰ ਲਈ ਪ੍ਰਚਾਰ ਇੰਚਾਰਜ ਹੋਣਗੇ ਅਤੇ ਇਕਬਾਲ ਸਿੰਘ ਝੂੰਦਾ ਬਰਨਾਲਾ ਦਿਹਾਤੀ ਲਈ ਪ੍ਰਚਾਰ ਇੰਚਾਰਜ ਹੋਣਗੇ।







