ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਸਤੰਬਰ 10
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਵੱਖ-ਵੱਖ ਸਕੀਮਾਂ ਤਹਿਤ 1,890 ਕਰੋੜ 16 ਲਖ ਰੁਪਏ ਦੇ ਲਾਭ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੇ। ਇਹ ਰਕਮ ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਡੀਬੀਟੀ) ਰਾਹੀਂ 35 ਲੱਖ ਤੋਂ ਵੱਧ ਲੋਕਾਂ ਨੂੰ ਵੰਡੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭੁਗਤਾਨ ਪਾਰਦਰਸ਼ਤਾ ਅਤੇ ਚੰਗੇ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।







