ਫੈਕਟ ਸਮਾਚਾਰ ਸੇਵਾ
ਰੋਹਤਕ, ਮਈ 17
ਦੇਸ਼ ਦੇ ਉੱਤਰੀ ਪਹਾੜੀ ਖੇਤਰਾਂ ਵਿੱਚ ਸਰਗਰਮ ਇੱਕ ਨਵੀਂ ਪੱਛਮੀ ਗੜਬੜੀ ਕਾਰਨ ਅੱਜ ਇੱਕ ਵਾਰ ਫਿਰ ਹਰਿਆਣਾ, ਐਨਸੀਆਰ ਵਿੱਚ ਮੌਸਮ ਵਿੱਚ ਤਬਦੀਲੀ ਆਈ। ਅੱਜ ਸ਼ਾਮ 4 ਵਜੇ ਤੋਂ ਬਾਅਦ ਰੋਹਤਕ ‘ਚ ਭਾਰੀ ਬਾਰਿਸ਼ ਦੇ ਨਾਲ ਗੜੇਮਾਰੀ ਦਰਜ ਕੀਤੀ ਗਈ। ਇਸ ਤੋਂ ਇਲਾਵਾ ਭਿਵਾਨੀ ਅਤੇ ਝੱਜਰ ‘ਚ ਵੀ ਦੁਪਹਿਰ ਤੋਂ ਬਾਅਦ ਮੀਂਹ ਦੀਆਂ ਗਤੀਵਿਧੀਆਂ ਦਰਜ ਕੀਤੀਆਂ ਗਈਆਂ। ਅਗਲੇ ਦੋ ਤੋਂ ਤਿੰਨ ਘੰਟਿਆਂ ਲਈ ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਸੋਨੀਪਤ, ਭਿਵਾਨੀ ਅਤੇ ਚਰਖੀ ਦਾਦਰੀ ਅਤੇ ਆਸਪਾਸ ਦੇ ਇਲਾਕਿਆਂ ‘ਚ 30 ਤੋਂ 40 ਪ੍ਰਤੀ ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਬਾਰਿਸ਼, ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਗੜੇਮਾਰੀ ਦੌਰਾਨ ਰੁੱਖਾਂ ਹੇਠਾਂ ਨਾ ਖੜ੍ਹੇ ਹੋਣ ਅਤੇ ਸੁਰੱਖਿਅਤ ਥਾਂ ‘ਤੇ ਰਹਿਣ ਦੀ ਸਲਾਹ ਜਾਰੀ ਕੀਤੀ ਹੈ।







