ਹਰਿਆਣਾ ਦੇ CMਖੱਟਰ ਨੇ SYL ’ਤੇ ਚਰਚਾ ਵਾਸਤੇ CM ਮਾਨ ਨੂੰ ਦਿੱਤਾ ਸੱਦਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 16

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਸ ਵਾਈ ਐਲ ਨਹਿਰ ਦੀ ਉਸਾਰੀ ’ਤੇ ਚਰਚਾ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦਾ ਦਿੱਤਾ ਹੈ।
ਹਰਿਆਣਾ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਕੀਤੇ ਟਵੀਟ ਮੁਤਾਬਕ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਉਹ ਐਸ ਵਾਈ ਐਲ ਦੀ ਉਸਾਰੀ ਦੇ ਰਾਹ ਵਿਚ ਆਉਣ ਵਾਲੇ ਕਿਸੇ ਵੀ ਮੁਸ਼ਕਿਲ ਜਾਂ ਰੁਕਾਵਟ ਨੂੰ ਹੱਲ ਕਰਨ ਵਾਸਤੇ ਤਿਆਰ ਹਨ। ਉਹਨਾਂ ਕਿਹਾ ਕਿ ਹਰਿਆਣਾ ਦਾ ਹਰ ਨਾਗਰਿਕ ਪੰਜਾਬ ਦੇ ਹਿੱਸੇ ਦੀ ਐਸ ਵਾਈ ਐਲ ਦੀ ਉਸਾਰੀ ਛੇਤੀ ਮੁਕੰਮਲ ਕੀਤੇ ਜਾਣ ਦੀ ਉਡੀਕ ਕਰ ਰਿਹਾ ਹੈ।

Leave a Reply

Your email address will not be published. Required fields are marked *

View in English