ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕੇਂਦਰ ਸਰਕਾਰ ਤੋਂ ਮਦਦ ਮੰਗੀ ਹੈ। ਜਿਸ ਤੋਂ ਬਾਅਦ ਕੇਂਦਰ ਨੇ ਪੈਰਾ ਮਿਲਟਰੀ ਫੋਰਸ ਦੀਆਂ 3 ਕੰਪਨੀਆਂ ਨੂਹ ਭੇਜ ਦਿੱਤੀਆਂ ਹਨ। ਨੂਹ ਤੋਂ ਇਲਾਵਾ ਗੁਰੂਗ੍ਰਾਮ, ਰੇਵਾੜੀ ਅਤੇ ਫਰੀਦਾਬਾਦ ਵਿੱਚ ਵੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਨੇੜਲੇ ਜ਼ਿਲ੍ਹਿਆਂ ਤੋਂ ਪੁਲੀਸ ਦੀਆਂ 10 ਕੰਪਨੀਆਂ ਬੁਲਾ ਲਈਆਂ ਹਨ। ਸੂਬਾ ਸਰਕਾਰ ਨੇ ਨੂਹ ਦੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਅਪੀਲ ਕੀਤੀ ਹੈ।
ਹਰਿਆਣਾ ਦੇ ਨੂਹ ‘ਚ ਧਾਰਮਿਕ ਯਾਤਰਾ ਦੌਰਾਨ ਦੋ ਗੁੱਟਾਂ ਵਿਚਾਲੇ ਝੜਪ ਤੋਂ ਬਾਅਦ ਹਿੰਸਾ ਭੜਕ ਗਈ ਸੀ। ਜਿਸ ਵਿੱਚ 2 ਹੋਮਗਾਰਡ ਜਵਾਨਾਂ ਦੀ ਮੌਤ ਹੋ ਗਈ ਹੈ। ਡੀਐਸਪੀ ਸਮੇਤ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਬਦਮਾਸ਼ਾਂ ਨੇ ਥਾਣੇ ‘ਤੇ ਵੀ ਹਮਲਾ ਕਰ ਦਿੱਤਾ। ਸ਼ੋਅਰੂਮ ‘ਚੋਂ 200 ਬਾਈਕ ਲੁੱਟੇ। ਨੂਹ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ 2 ਅਗਸਤ ਤੱਕ ਇੰਟਰਨੈੱਟ ਬੰਦ ਕਰ ਦਿੱਤਾ ਹੈ। ਜ਼ਿਲ੍ਹੇ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ।







