ਹਰਿਆਣਾ : ਪੰਚਾਇਤੀ ਚੋਣਾਂ ਦੇ ਦੂਜੇ ਪੜਾਅ ਦਾ ਹੋਇਆ ਐਲਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 14

ਹਰਿਆਣਾ ‘ਚ ਪੰਚਾਇਤੀ ਚੋਣਾਂ ਦੇ ਦੂਜੇ ਪੜਾਅ ਦਾ ਐਲਾਨ ਹੋ ਗਿਆ ਹੈ। ਦੂਜੇ ਪੜਾਅ ਵਿੱਚ ਅੰਬਾਲਾ, ਚਰਖੀ ਦਾਦਰੀ, ਗੁਰੂਗ੍ਰਾਮ, ਕਰਨਾਲ, ਕੁਰੂਕਸ਼ੇਤਰ, ਰੇਵਾੜੀ, ਰੋਹਤਕ, ਸਿਰਸਾ ਅਤੇ ਸੋਨੀਪਤ ਵਿੱਚ ਚੋਣਾਂ ਹੋਣਗੀਆਂ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 9 ਨਵੰਬਰ ਅਤੇ ਸਰਪੰਚ-ਪੰਚ ਦੀਆਂ ਚੋਣਾਂ 12 ਨਵੰਬਰ ਨੂੰ ਹੋਣਗੀਆਂ।

ਨਾਮਜ਼ਦਗੀ ਪ੍ਰਕਿਰਿਆ 21 ਤੋਂ 28 ਅਕਤੂਬਰ ਤੱਕ ਚੱਲੇਗੀ। 29 ਨੂੰ ਨਾਮਜ਼ਦਗੀਆਂ ਦੀ ਸਕਰੀਨਿੰਗ ਹੋਵੇਗੀ ਅਤੇ 31 ਤਰੀਕ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ। 31 ਅਕਤੂਬਰ ਨੂੰ ਹੀ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।

Leave a Reply

Your email address will not be published. Required fields are marked *

View in English