ਹਰਿਆਣਾ-ਪੰਜਾਬ ‘ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਨੂੰ ਮੰਗੀ ਪੈਰੋਲ

ਚੰਡੀਗੜ੍ਹ, 19 ਮਈ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਰਾਮ ਰਹੀਮ ਨੂੰ ਵਾਰ-ਵਾਰ ਜੇਲ੍ਹ ‘ਚੋਂ ਬਾਹਰ ਲਿਆਉਣ ‘ਤੇ ਆਪਣਾ ਵਿਰੋਧ ਪ੍ਰਗਟਾਇਆ ਸੀ। ਜਿਸ ਤੋਂ ਬਾਅਦ 29 ਫਰਵਰੀ ਨੂੰ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਦੀ ਪੈਰੋਲ ਅਰਜ਼ੀ ‘ਤੇ ਵਿਚਾਰ ਨਾ ਕਰਨ ਦੇ ਹੁਕਮ ਦਿੱਤੇ ਸਨ।

ਅਸਲ ਵਿਚ ਹੁਣ ਸਾਧਵੀ ਜਿਨਸੀ ਸ਼ੋਸ਼ਣ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦੇ ਹਨ। ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੈਰੋਲ ਜਾਂ ਫਰਲੋ ਦਿੱਤੀ ਜਾਵੇ।

ਰਾਮ ਰਹੀਮ ਨੇ ਦਾਅਵਾ ਕੀਤਾ ਹੈ ਕਿ ਉਹ ਇਸ ਸਾਲ 20 ਦਿਨਾਂ ਦੀ ਪੈਰੋਲ ਅਤੇ 21 ਦਿਨਾਂ ਦੀ ਫਰਲੋ ਸਮੇਤ ਕੁੱਲ 41 ਦਿਨਾਂ ਦੀ ਰਿਹਾਈ ਲਈ ਯੋਗ ਹੈ।

Leave a Reply

Your email address will not be published. Required fields are marked *

View in English