ਫੈਕਟ ਸਮਾਚਾਰ ਸੇਵਾ
ਯਮੁਨਾਨਗਰ, ਜਨਵਰੀ 5
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਇਨੈਲੋ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਸ ਦੇ ਸਾਥੀ ਦੇ ਟਿਕਾਣਿਆਂ ‘ਤੇ ਤਲਾਸ਼ੀ ਅਭਿਆਨ ਚਲਾਇਆ। ਤਲਾਸ਼ੀ ਅਭਿਆਨ ਦੌਰਾਨ ਦਿਲਬਾਗ ਸਿੰਘ ਅਤੇ ਉਸ ਦੇ ਸਾਥੀ ਦੇ ਟਿਕਾਣਿਆਂ ਤੋਂ ਈ.ਡੀ. ਨੇ ਗੈਰ-ਕਾਨੂੰਨੀ ਵਿਦੇਸ਼ੀ ਹਥਿਆਰ, 100 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ ਅਤੇ 5 ਕਰੋੜ ਦੀ ਨਕਦੀ ਅਤੇ ਭਾਰਤ ਅਤੇ ਵਿਦੇਸ਼ਾਂ ਵਿਚ ਕਈ ਜਾਇਦਾਦਾਂ ਸਮੇਤ ਹੋਰ ਸਮੱਗਰੀ ਬਰਾਮਦ ਕੀਤੀ ਹੈ।







