ਹਾਈਕੋਰਟ ਦਾ ਵੱਡਾ ਫੈਸਲਾ ! ਇਸ ਚੀਜ਼ ਤੋਂ ਬਿਨਾਂ ਹੁਣ ਹਿਮਾਚਲ ‘ਚ No Entry

ਫੈਕਟ ਸਮਾਚਾਰ ਸੇਵਾ

ਸੋਲਨ , ਜੁਲਾਈ 27

ਹਿਮਾਚਲ ਪ੍ਰਦੇਸ਼ ਦੀਆਂ ਠੰਢੀਆਂ ਤੇ ਖੂਬਸੂਰਤ ਵਾਦੀਆਂ ਦਾ ਆਨੰਦ ਲੈਣ ਵਾਲਿਆਂ ਨੂੰ ਹੁਣ ਆਪਣੇ ਕੱਪੜਿਆਂ ਦੇ ਬੈਗ ਤੋਂ ਇਲਾਵਾ ਕਾਰ ‘ਚ ਇਕ ਹੋਰ ਖਾਸ ਕਿਸਮ ਦਾ ਬੈਗ ਰੱਖਣਾ ਪਵੇਗਾ। ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਨਵਾਂ ਫੈਸਲਾ ਦਿੰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ। ਸਸਟੇਨੇਬਲ ਟੂਰਿਜ਼ਮ ਨੂੰ ਵਧਾਉਣ ਲਈ ਸੂਬੇ ‘ਚ ਆਉਣ ਵਾਲੇ ਸੈਲਾਨੀਆਂ ਲਈ ਗਾਰਬੇਜ ਬੈਗ ਲਾਜ਼ਮੀ ਕਰ ਦਿੱਤੇ ਗਏ ਹਨ ਤਾਂ ਜੋ ਉਹ ਆਪਣੇ ਦੌਰੇ ਦੌਰਾਨ ਆਪਣਾ ਕੂੜਾ ਵਾਪਸ ਲੈ ਜਾ ਸਕਣ। ਹਰ ਸਾਲ ਦੇਸ਼-ਵਿਦੇਸ਼ ਤੋਂ ਲੱਖਾਂ ਸੈਲਾਨੀ ਹਿਮਾਚਲ ਘੁੰਮਣ ਆਉਂਦੇ ਹਨ। ਸੈਲਾਨੀਆਂ ਦੀ ਆਮਦ ਕਾਰਨ ਹਿਮਾਚਲ ‘ਚ ਬਹੁਤ ਸਾਰਾ ਕੂੜਾ ਇਕੱਠਾ ਹੋ ਜਾਂਦਾ ਹੈ ਤੇ ਪਹਾੜੀ ਵਾਤਾਵਰਨ ਦੂਸ਼ਿਤ ਹੋਣ ਲੱਗਦਾ ਹੈ।

ਇਸੇ ਨੂੰ ਮੱਦੇਨਜ਼ਰ ਰੱਖਦੇ ਹੋਏ ਹਿਮਾਚਲ ਪ੍ਰਦੇਸ਼ ਹਾਈਕੋਰਟ ਦੇ ਜਸਟਿਸ ਤਰਲੋਕ ਸਿੰਘ ਚੌਹਾਨ ਤੇ ਜਸਟਿਸ ਸੁਸ਼ੀਲ ਕੁਕਰੇਜਾ ਦੇ ਬੈਂਚ ਨੇ ਹਿਮਾਚਲ ਪ੍ਰਦੇਸ਼ ‘ਚ ਵਾਤਾਵਰਨ ਸਬੰਧੀ ਚਿੰਤਾਵਾਂ ਨਾਲ ਸਬੰਧਤ ਜਨਹਿੱਤ ਪਟੀਸ਼ਨਾਂ ‘ਤੇ ਇਹ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਸੂਬੇ ‘ਚ ਵਾਤਾਵਰਨ ਨਾਲ ਸਬੰਧਤ ਰਹਿੰਦ-ਖੂੰਹਦ ਪ੍ਰਬੰਧਨ ਪ੍ਰਣਾਲੀ ‘ਚ ਸੁਧਾਰ ਕਰਨ ਦੇ ਹੁਕਮ ਦਿੱਤੇ ਹਨ। ਹਾਲ ਹੀ ‘ਚ ਉੱਤਰਾਖੰਡ ਸਰਕਾਰ ਨੇ ਵੀ ਅਜਿਹੇ ਹੁਕਮ ਜਾਰੀ ਕੀਤੇ ਸਨ, ਜਿਸ ‘ਚ ਸੂਬੇ ‘ਚ ਆਉਣ ਵਾਲੇ ਸੈਲਾਨੀਆਂ ਲਈ ਆਪਣੇ ਵਾਹਨਾਂ ‘ਚ ਡਸਟਬਿਨ ਜਾਂ ਗਾਰਬੇਜ ਬੈਗ ਰੱਖਣੇ ਲਾਜ਼ਮੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

View in English