ਹਾਈ ਟੈਂਸ਼ਨ ਤਾਰਾਂ ਦੀ ਲਪੇਟ ‘ਚ ਆਈ ਬਜ਼ੁਰਗ ਔਰਤ ਝੁਲਸੀ

ਫੈਕਟ ਸਮਾਚਾਰ ਸੇਵਾ

ਗ੍ਰੇਟਰ ਨੋਇਡਾ , ਜੁਲਾਈ 29

ਗ੍ਰੇਟਰ ਨੋਇਡਾ ਦੇ ਰਬੂਪੁਰਾ ਕੋਤਵਾਲੀ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਮਿਰਜ਼ਾਪੁਰ ‘ਚ ਇਕ ਬਜ਼ੁਰਗ ਔਰਤ ਨੂੰ ਕਰੰਟ ਲੱਗ ਗਿਆ। ਕਰੰਟ ਲੱਗਣ ਨਾਲ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਕਰੰਟ ਲੱਗਣ ਕਾਰਨ ਔਰਤ ਦੇ ਸਰੀਰ ਨੂੰ ਅੱਗ ਲੱਗ ਗਈ।

ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਔਰਤ ਬਿਜਲੀ ਦੀਆਂ ਤਾਰਾਂ ਤੋਂ ਬਚਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਔਰਤ ਦੇ ਸਰੀਰ ਨੂੰ ਕਰੰਟ ਲੱਗਣ ਕਾਰਨ ਅੱਗ ਲੱਗ ਗਈ। ਮ੍ਰਿਤਕ ਔਰਤ ਦੀ ਪਛਾਣ ਅੰਗੂਰੀ ਦੇਵੀ ਵਜੋਂ ਹੋਈ ਹੈ। ਉਹ ਪਿੰਡ ਮਿਰਜ਼ਾਪੁਰ ਦੀ ਰਹਿਣ ਵਾਲੀ ਹੈ।

Leave a Reply

Your email address will not be published. Required fields are marked *

View in English