ਹਾਲੇ ਤੱਕ ਗ੍ਰਿਫਤਾਰ ਨਹੀਂ ਹੋ ਸਕਿਆ ਅੰਮ੍ਰਿਤਪਾਲ, ਭਾਲ ਜਾਰੀ

ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਐਤਵਾਰ 19 ਮਾਰਚ ਦੀ ਸਵੇਰ ਤੱਕ ਗ੍ਰਿਫਤਾਰ ਨਹੀਂ ਹੋ ਸਕਿਆ। ਇਸ ਗੱਲ ਦੀ ਪੁਸ਼ਟੀ ਉਚ ਪੁਲਿਸ ਅਧਿਕਾਰੀਆਂ ਨੇ ਕੀਤੀ ਹੈ।
ਪੰਜਾਬ ‘ਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਐਤਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਉਸਨੂੰ ਲੱਭਣ ਲਈ ਇੱਕ ਮੈਗਾ ਸਰਚ ਅਭਿਆਨ ਚਲਾਇਆ ਹੈ। ਸ਼ਨੀਵਾਰ ਨੂੰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ‘ਚ ਕਾਮਯਾਬ ਹੋ ਗਿਆ। ਉਸ ਦੀ ਕਾਰ ਨਕੋਦਰ ਵਿੱਚ ਖੜ੍ਹੀ ਮਿਲੀ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਦਾ ਮੋਬਾਈਲ ਫੋਨ ਵੀ ਇਸੇ ਗੱਡੀ ਵਿੱਚੋਂ ਮਿਲਿਆ ਹੈ।

ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਸੂਚਨਾ ਸ਼ਨੀਵਾਰ ਦੁਪਹਿਰ ਨੂੰ ਮਿਲੀ ਪਰ ਪੁਲਿਸ ਵੱਲੋਂ ਦੇਰ ਰਾਤ ਜਾਰੀ ਅਧਿਕਾਰਤ ਪ੍ਰੈੱਸ ਬਿਆਨ ‘ਚ ਦੱਸਿਆ ਗਿਆ ਕਿ ਉਹ ਫਰਾਰ ਹੈ। ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਨਾਲ ਜੁੜੇ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

Leave a Reply

Your email address will not be published. Required fields are marked *

View in English