ਹਿਮਾਚਲ ਚੋਣ ਨਤੀਜਾ: ਜੈਰਾਮ ਠਾਕੁਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ

ਫੈਕਟ ਸਮਾਚਾਰ ਸੇਵਾ

ਸ਼ਿਮਲਾ , ਦਸੰਬਰ 8

ਹਿਮਾਚਲ ਪ੍ਰਦੇਸ਼ ਵਿੱਚ ਸ਼ੁਰੂਆਤੀ ਰੁਝਾਨਾਂ ਵਿੱਚ ਬੀਜੇਪੀ ਅਤੇ ਕਾਂਗਰਸ ਵਿਚਕਾਰ ਫਸਵੀਂ ਟੱਕਰ ਤੋਂ ਬਾਅਦ ਵੱਡੀ ਲੀਡ ਬਣਾਈ ਹੈ। ਰੁਝਾਨਾਂ ਵਿੱਚ ਭਾਜਪਾ ਨੂੰ 25 ਅਤੇ ਕਾਂਗਰਸ ਨੂੰ 40 ਸੀਟਾਂ ਮਿਲ ਰਹੀਆਂ ਹਨ। ਬਾਕੀਆਂ ਨੂੰ 3 ਸੀਟਾਂ ਮਿਲ ਸਕਦੀਆਂ ਹਨ। ਹੁਣ ਤੱਕ ਦੇ ਨਤੀਜਿਆਂ ‘ਚ ਭਾਜਪਾ ਨੇ 13 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਹੁਣ ਤੱਕ 17 ਸੀਟਾਂ ‘ਤੇ ਕਬਜ਼ਾ ਕਰ ਲਿਆ ਹੈ। ਜਦਕਿ ਆਜ਼ਾਦ ਉਮੀਦਵਾਰਾਂ ਨੇ ਤਿੰਨ ਸੀਟਾਂ ‘ਤੇ ਕਬਜ਼ਾ ਕੀਤਾ ਹੈ।

ਹਿਮਾਚਲ ਪ੍ਰਦੇਸ਼ ਵਿੱਚ ਹੋਈ ਜਿੱਤ ਬਾਰੇ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਦੀ ਨਿਰਣਾਇਕ ਜਿੱਤ ਲਈ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਜਲਦੀ ਪੂਰਾ ਕੀਤਾ ਜਾਵੇਗਾ।

ਮੈਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪਿਆ: ਜੈਰਾਮ ਠਾਕੁਰ

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਕਿ ਮੈਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਲੋਕਾਂ ਦੇ ਵਿਕਾਸ ਲਈ ਕੰਮ ਕਰਨ ਤੋਂ ਕਦੇ ਨਹੀਂ ਰੁਕਾਂਗੇ। ਸਾਨੂੰ ਚੀਜ਼ਾਂ ਦਾ ਵਿਸ਼ਲੇਸ਼ਣ ਕਰਨ ਦੀ ਲੋੜ ਹੈ। ਕੁਝ ਅਜਿਹੇ ਮੁੱਦੇ ਸਨ ਜਿਨ੍ਹਾਂ ਨੇ ਨਤੀਜਿਆਂ ਦੀ ਦਿਸ਼ਾ ਬਦਲ ਦਿੱਤੀ।

Leave a Reply

Your email address will not be published. Required fields are marked *

View in English