ਹਿਮਾਚਲ ‘ਚ ਲਗਾਤਾਰ 4 ਦਿਨ ਮੌਸਮ ਖਰਾਬ ਰਹਿਣ ਦੀ ਸੰਭਾਵਨਾ

ਫੈਕਟ ਸਮਾਚਾਰ ਸੇਵਾ

ਸ਼ਿਮਲਾ , ਫਰਵਰੀ 24

ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਚਾਰ ਦਿਨ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਅਨੁਸਾਰ ਤਾਜ਼ਾ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 25 ਤੋਂ 28 ਫਰਵਰੀ ਤੱਕ ਰਾਜ ਦੇ ਮੱਧ ਅਤੇ ਉੱਚੇ ਪਹਾੜਾਂ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਮੱਧ ਅਤੇ ਮੈਦਾਨੀ ਇਲਾਕਿਆਂ ਦੇ ਕੁਝ ਹਿੱਸਿਆਂ ਵਿੱਚ 28 ਫਰਵਰੀ ਨੂੰ ਤੂਫ਼ਾਨ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਦੂਜੇ ਪਾਸੇ ਅੱਜ ਰਾਜਧਾਨੀ ਸ਼ਿਮਲਾ ਅਤੇ ਹੋਰ ਹਿੱਸਿਆਂ ਵਿੱਚ ਮੌਸਮ ਸਾਫ਼ ਰਿਹਾ। ਧੁੱਪ ਕਾਰਨ ਤਾਪਮਾਨ ਵਿਚ ਵੀ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 25 ਫਰਵਰੀ ਨੂੰ ਰਾਜ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਕ ਹੋਰ ਵੈਸਟਰਨ ਡਿਸਟਰਬੈਂਸ ਦਾ ਅਸਰ 28 ਫਰਵਰੀ ਨੂੰ ਦੇਖਿਆ ਜਾ ਸਕਦਾ ਹੈ। 1 ਅਤੇ 2 ਮਾਰਚ ਨੂੰ ਵੀ ਮੌਸਮ ਖਰਾਬ ਰਹਿ ਸਕਦਾ ਹੈ।

Leave a Reply

Your email address will not be published. Required fields are marked *

View in English