ਹਿਮਾਚਲ ‘ਚ 2 ਦਿਨਾਂ ਲਈ ਖਰਾਬ ਮੌਸਮ ਦੀ ਸੰਭਾਵਨਾ, ਉੱਚਾਈ ਵਾਲੇ ਖੇਤਰਾਂ ‘ਚ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ

ਫੈਕਟ ਸਮਾਚਾਰ ਸੇਵਾ

ਸ਼ਿਮਲਾ , ਫਰਵਰੀ 20

ਹਿਮਾਚਲ ਪ੍ਰਦੇਸ਼ ਵਿੱਚ ਦੋ ਦਿਨਾਂ ਤੱਕ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ।ਅੱਜ ਸਵੇਰੇ ਕਿਨੌਰ ਜ਼ਿਲ੍ਹੇ ਦੇ ਲਾਹੌਲ ਦੇ ਉੱਚੇ ਇਲਾਕਿਆਂ ਵਿੱਚ ਹਲਕੀ ਬਰਫ਼ਬਾਰੀ ਦਰਜ ਕੀਤੀ ਗਈ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ 20-21 ਫਰਵਰੀ ਨੂੰ ਕਿਨੌਰ, ਲਾਹੌਲ-ਸਪੀਤੀ, ਸ਼ਿਮਲਾ, ਸੋਲਨ, ਸਿਰਮੌਰ, ਮੰਡੀ, ਕੁੱਲੂ ਅਤੇ ਚੰਬਾ ਦੇ ਕਈ ਖੇਤਰਾਂ ਵਿੱਚ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ।

ਅੱਜ ਕੁਝ ਇਲਾਕਿਆਂ ‘ਚ ਹਨੇਰੀ ਅਤੇ ਬਿਜਲੀ ਡਿੱਗਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੈਦਾਨੀ ਜ਼ਿਲ੍ਹਿਆਂ ਊਨਾ, ਬਿਲਾਸਪੁਰ, ਹਮੀਰਪੁਰ ਅਤੇ ਕਾਂਗੜਾ ਵਿੱਚ 21 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 22 ਫਰਵਰੀ ਤੋਂ ਸਾਰੇ ਹਿੱਸਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਅੱਜ ਰਾਜਧਾਨੀ ਸ਼ਿਮਲਾ ਅਤੇ ਹੋਰ ਹਿੱਸਿਆਂ ਵਿੱਚ ਮੌਸਮ ਖ਼ਰਾਬ ਹੈ।

Leave a Reply

Your email address will not be published. Required fields are marked *

View in English