ਹਿਮਾਚਲ-ਹਰਿਆਣਾ ਸਮੇਤ ਕਈ ਸੂਬਿਆਂ ‘ਚ ਚੱਲਣਗੀਆਂ ਤੇਜ਼ ਹਵਾਵਾਂ, ਬਾਰਿਸ਼ ਦੀ ਚਿਤਾਵਨੀ ਜਾਰੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਜੁਲਾਈ 16

ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 3 ਦਿਨਾਂ ਤੱਕ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਮੱਧ ਮਹਾਰਾਸ਼ਟਰ, ਮਰਾਠਵਾੜਾ ਦੇ ਵੱਖ-ਵੱਖ ਖੇਤਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬਿਜਲੀ ਚਮਕਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 45 ਤੋਂ 55 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਉੱਤਰ ਪੱਛਮੀ ਭਾਰਤ ਸਮੇਤ ਪੂਰਬੀ ਉੱਤਰ ਪ੍ਰਦੇਸ਼ ਅਤੇ ਉੱਤਰ ਪੂਰਬ ਦੇ ਰਾਜਾਂ ਲਈ ਅਗਲੇ ਪੰਜ ਦਿਨ ਬਹੁਤ ਭਾਰੀ ਹੋਣ ਵਾਲੇ ਹਨ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਮੇਘਾਲਿਆ ਅਤੇ ਸਿੱਕਮ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਹਿੱਸਿਆਂ ਵਿੱਚ 204.5 ਮਿਲੀਮੀਟਰ ਤੋਂ ਵੱਧ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼ ਅਤੇ ਅਸਾਮ ਦੇ ਵੱਖ-ਵੱਖ ਹਿੱਸਿਆਂ ਵਿੱਚ 204.4 ਮਿਲੀਮੀਟਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਾ ਕਾਰਨ ਮੌਜੂਦਾ ਸਮੇਂ ਵਿਚ ਕਈ ਤਰ੍ਹਾਂ ਦੀਆਂ ਮੌਸਮੀ ਗਤੀਵਿਧੀਆਂ ਦਾ ਨਿਰੰਤਰ ਜਾਰੀ ਰਹਿਣਾ ਹੈ।

Leave a Reply

Your email address will not be published. Required fields are marked *

View in English