ਹੁਣ ਕਿਸਾਨ 7 ਦਸੰਬਰ ਤੱਕ ਮੰਡੀਆਂ ‘ਚ ਵੇਚ ਸਕਣਗੇ ਫਸਲ

ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਹੁਣ 7 ਦਸੰਬਰ ਤੱਕ ਜਾਰੀ ਰਹੇਗੀ। ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (DFPD) ਨੇ ਇਹ ਫੈਸਲਾ ਇਸ ਸਾਲ ਜੁਲਾਈ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਲਿਆ ਹੈ। ਦਰਅਸਲ ਸੂਬੇ ਦੇ ਕੁਝ ਹਿੱਸਿਆਂ ਵਿੱਚ ਬਿਜਾਈ ਵਿੱਚ ਦੇਰੀ ਹੋਣ ਕਾਰਨ ਝੋਨਾ ਪੱਕਣ ਵਿੱਚ ਸਮਾਂ ਲੱਗ ਗਿਆ ਹੈ। ਸੂਬਾ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰ ਨੇ ਖਰੀਦ ਦਾ ਸਮਾਂ ਇੱਕ ਹਫ਼ਤੇ ਹੋਰ ਵਧਾ ਦਿੱਤਾ ਹੈ।

ਮੰਤਰੀ ਕਟਾਰੂਚੱਕ ਨੇ ਕਿਹਾ- ਸੂਬਾ ਸਰਕਾਰ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਝੋਨੇ ਦੇ ਹਰ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ। ਸੂਬਾ ਸਰਕਾਰ ਨੇ ਇਸ ਸਬੰਧੀ ਸੁਚਾਰੂ ਪ੍ਰਬੰਧ ਕੀਤੇ ਹੋਏ ਸਨ। ਜਿਸ ਵਿੱਚ ਸੂਬਾ ਸਰਕਾਰ ਸਫਲ ਰਹੀ।

Leave a Reply

Your email address will not be published. Required fields are marked *

View in English