ਹੁਣ ਦਿੱਲੀ ਦੇ ਤਿਹਾੜ ਜੇਲ੍ਹ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਮਈ 14

ਸਕੂਲਾਂ, ਹਸਪਤਾਲਾਂ ਅਤੇ ਏਅਰਪੋਰਟ ਤੋਂ ਬਾਅਦ ਹੁਣ ਦਿੱਲੀ ਦੀ ਤਿਹਾੜ ਜੇਲ੍ਹ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਮੁਹਿੰਮ ਚਲਾਈ ਪਰ ਜਾਂਚ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ।ਇਸ ਤੋਂ ਪਹਿਲਾਂ ਹਸਪਤਾਲਾਂ ਨੂੰ ਬੰਬ ਹਮਲੇ ਦੀ ਧਮਕੀ ਦਿੱਤੀ ਗਈ ਸੀ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ। ਹੁਣ ਤੱਕ ਉੱਤਰੀ ਰੇਲਵੇ ਦੇ ਸਕੂਲਾਂ, ਹਸਪਤਾਲਾਂ, ਹਵਾਈ ਅੱਡੇ ਅਤੇ ਸੀਪੀਆਰਓ ਬਿਲਡਿੰਗ ਨੂੰ ਅਜਿਹੀਆਂ ਧਮਕੀਆਂ ਮਿਲੀਆਂ ਹਨ।

Leave a Reply

Your email address will not be published. Required fields are marked *

View in English