12500 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਦਾ ਪੱਤਰ ਵੰਡਣਗੇ ਸੀਐਮ ਮਾਨ : ਹਰਜੋਤ ਸਿੰਘ ਬੈਂਸ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੁਲਾਈ 22

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 28 ਜੁਲਾਈ ਨੂੰ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12500 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਪੱਤਰ ਸੌਂਪਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਦਿੱਤੀ ਗਈ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾ ਨੂੰ ਪੱਕੇ ਕਰਨ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਨੂੰ ਆਪਣੀ ਦੇਖ-ਰੇਖ ਵਿੱਚ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ 28 ਜੁਲਾਈ 2023 ਨੂੰ ਸਿੱਖਿਆ ਪ੍ਰੋਵਾਈਡਰ, ਸਪੈਸ਼ਲ ਇੰਕਲੂਸਿਵ ਟੀਚਰ(ਈਟੀਟੀ,ਐਨਟੀਟੀ ਅਤੇ ਬੀਐੱਡ) ਅਤੇ ਆਈ.ਈ. ਵਲੰਟੀਅਰਜ਼ ਨੂੰ ਸੇਵਾਵਾਂ ਪੱਕੀਆ ਕਰਨ ਸਬੰਧੀ ਆਰਡਰਾਂ ਦੀ ਕਾਪੀ ਆਪਣੇ ਕਰ ਕਮਲਾਂ ਨਾਲ ਸੌਂਪਣਗੇ।
ਉਨ੍ਹਾਂ ਨੇ ਕਿਹਾ ਕਿ ਇਹ ਅਧਿਆਪਕ ਬਹੁਤ ਲੰਬੇ ਸਮੇਂ ਤੋਂ ਬਹੁਤ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰ ਰਹੇ ਸਨ। ਉਹਨਾਂ ਦੀਆਂ ਸੇਵਾਵਾਂ ਹੁਣ ਰੈਗੂਲਰ ਹੋ ਜਾਣਗੀਆਂ।

Leave a Reply

Your email address will not be published. Required fields are marked *

View in English