ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਸਤਬੰਰ 15
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਦੌਰੇ ’ਤੇ ਆਉਣਗੇ। ਚੰਡੀਗੜ੍ਹ ਵਿਚ ਹੋਣ ਵਾਲੇ ਕਾਂਗਰਸ ਦੇ ਪ੍ਰਦਰਸ਼ਨ ਵਿਚ ਸਚਿਨ ਪਾਇਲਟ ਸ਼ਾਮਲ ਹੋਣਗੇ। ਇਸ ਪ੍ਰਦਰਸ਼ਨ ਵਿਚ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵੀ ਮੌਜੂਦ ਰਹੇਗੀ।
ਇੰਚਾਰਜ ਬਣਨ ਤੋਂ ਬਾਅਦ ਇਹ ਸਚਿਨ ਪਾਇਲਟ ਦਾ ਪਹਿਲਾ ਚੰਡੀਗੜ੍ਹ ਦੌਰਾ ਹੋਵੇਗਾ। ਇਸ ਦੌਰੇ ਨੂੰ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਅਤੇ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।







