ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਮੌਤ

ਹੁਸ਼ਿਆਰਪੁਰ : ਟਾਂਡਾ ਅਧੀਨ ਪੈਂਦੇ ਪਿੰਡ ਤਲਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿਛਲੇ 5-6 ਦਿਨਾਂ ਤੋਂ ਘਰੋਂ ਗਾਇਬ ਹੋਏ 2 ਨੌਜਵਾਨਾਂ ਦੀਆਂ ਲਾਸ਼ਾਂ ਅੱਜ ਪਿੰਡ ਤਲਾ ਦੇ ਇਕ ਖੇਤ ਵਿਚੋਂ ਬਰਾਮਦ ਕੀਤੀਆਂ ਗਈਆਂ। ਇਸ ਹੌਲਨਾਕ ਘਟਨਾ ਦਾ ਅੱਜ ਉਸ ਸਮੇਂ ਖ਼ੁਲਾਸਾ ਹੋਇਆ ਜਦੋਂ ਇਕ ਕਿਸਾਨ ਆਪਣੇ ਖੇਤਾਂ ਨੂੰ ਪਾਣੀ ਦੇਣ ਵਾਸਤੇ ਗਿਆ ਸੀ। ਇਸ ਦੌਰਾਨ ਦੋ ਨੌਜਵਾਨਾਂ ਦੀਆਂ ਲਾਸ਼ਾਂ ਨਸ਼ੇ ਵਾਲੀਆਂ ਲੱਗੀਆਂ ਸਰਿੰਜਾਂ ਸਮੇਤ ਬਰਾਮਦ ਕੀਤੀਆਂ ਗਈਆਂ।

ਇਸ ਦੇ ਬਾਅਦ ਉਸ ਨੇ ਪਿੰਡ ਦੇ ਸਰਪੰਚ ਅਤੇ ਟਾਂਡਾ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਉਪਰੰਤ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਅਤੇ ਥਾਣਾ ਮੁਖੀ ਟਾਂਡਾ ਮਲਕੀਅਤ ਸਿੰਘ ਨੇ ਪੁਲਸ ਟੀਮ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਪ੍ਰਕਿਰਿਆ ਆਰੰਭ ਕੀਤੀ। ਮ੍ਰਿਤਕ ਨੌਜਵਾਨਾਂ ਦੀ ਪਛਾਣ ਅਵਤਾਰ ਸਿੰਘ ਪੁੱਤਰ ਦਿਲਦਰ ਸਿੰਘ, ਸਾਹਿਲ ਪੁੱਤਰ ਚਨਾ ਦੋਨਾਂ ਨਿਵਾਸੀ ਤਲਾ ਵਜੋਂ ਹੋਈ ਹੈ ਅਤੇ ਉਕਤ ਨੌਜਵਾਨ ਹੋਟਲਾਂ ਅਤੇ ਵਿਆਹਾਂ ਵਿੱਚ ਵੇਟਰ ਦਾ ਕੰਮ ਕਰਦੇ ਸਨ ਅਤੇ ਦੋਵੇਂ ਹੀ ਨਸ਼ੇ ਦੇ ਆਦੀ ਸਨ।

Leave a Reply

Your email address will not be published. Required fields are marked *

View in English