ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਾਰਚ 6
ਮਨੀਸ਼ ਸਿਸੋਦੀਆ ਨੂੰ ਦਿੱਲੀ ਦੇ ਆਬਕਾਰੀ ਨੀਤੀ ਮਾਮਲੇ ‘ਚ 2 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਇਕ ਵਾਰ ਫਿਰ ਰੌਜ਼ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 20 ਮਾਰਚ ਤੱਕ ਜੇਲ ਭੇਜ ਦਿੱਤਾ।
ਇਸ ਦੌਰਾਨ ਸੀਬੀਆਈ ਦੇ ਵਕੀਲ ਨੇ ਕਿਹਾ ਕਿ “ਇਸ ਸਥਿਤੀ ਵਿੱਚ ਅਸੀਂ ਹੋਰ ਸੀਬੀਆਈ ਰਿਮਾਂਡ ਦੀ ਮੰਗ ਨਹੀਂ ਕਰ ਰਹੇ ਹਾਂ, ਪਰ ਅਗਲੇ 15 ਦਿਨਾਂ ਵਿੱਚ ਅਸੀਂ ਇਸ ਦੀ ਮੰਗ ਕਰ ਸਕਦੇ ਹਾਂ।” ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਸਿਸੋਦੀਆ ਨੇ ਮੰਗੀ ਭਗਵਤ ਗੀਤਾ
ਜ਼ਿਕਰਯੋਗ ਹੈ ਕਿ ਅਦਾਲਤ ਵੱਲੋਂ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਫੈਸਲੇ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਭਗਵਤ ਗੀਤਾ, ਡਾਇਰੀ, ਪੈੱਨ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਸਿਸੋਦੀਆ ਨੂੰ ਦਵਾਈ ਲੈ ਕੇ ਜਾਣ ਦੀ ਇਜਾਜ਼ਤ ਵੀ ਦਿੱਤੀ।







