ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜਨਵਰੀ 19
ਅਯੁੱਧਿਆ ਵਿੱਚ ਰਾਮ ਲਾਲਾ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਰਾਜ ਦੇ ਸਾਰੇ ਵਿਭਾਗਾਂ, ਬੋਰਡਾਂ, ਨਿਗਮਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦੇ ਸਾਰੇ ਕਰਮਚਾਰੀਆਂ ਲਈ 22 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ (ਦੁਪਹਿਰ 2.30 ਵਜੇ ਤੱਕ) ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।







