26 ਜਨਵਰੀ ਨੂੰ ਤਿਰੰਗਾ ਲਹਿਰਾਉਣਗੇ ਅਮਨ ਅਰੋੜਾ

ਫੈਕਟ ਸਮਾਚਾਰ ਸੇਵਾ

ਸੰਗਰੂਰ , ਜਨਵਰੀ 25

ਕੈਬਨਿਟ ਮੰਤਰੀ ਅਮਨ ਅਰੋੜਾ 26 ਜਨਵਰੀ ਨੂੰ ਝੰਡਾ ਲਹਿਰਾਉਣਗੇ ਜਾਂ ਨਹੀਂ, ਇਸ ‘ਤੇ ਸ਼ੋਸ਼ਪੰਜ ਖ਼ਤਮ ਹੋ ਗਿਆ ਹੈ। ਸੰਗਰੂਰ ਕੋਰਟ ‘ਚ ਅੱਜ ਹੋਈ ਸੁਣਵਾਈ ਦੌਰਾਨ ਉਨ੍ਹਾਂ ਨੂੰ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਨਾਲ ਅਮਨ ਅਰੋੜਾ ਨੂੰ ਵੱਡੀ ਰਾਹਤ ਮਿਲੀ ਹੈ।

ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਸ ਦੀ ਮਾਤਾ ਪਰਮੇਸ਼ਵਰੀ ਦੇਵੀ ਸਮੇਤ 9 ਵਿਅਕਤੀਆਂ ਨੂੰ 21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਮਗਰੋਂ ਅਰੋੜਾ ਨੇ ਸਜ਼ਾ ਖ਼ਿਲਾਫ਼ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ ਦਾ ਰੁਖ਼ ਕੀਤਾ।

Leave a Reply

Your email address will not be published. Required fields are marked *

View in English